Kavishala
Contests
Plus
Log in / Sign up
Home
Profile
Home
Profile
1 min read
793.5K reads
ਆ ਸਜਣ ਗਲ ਲੱਗ ਅਸਾਡੇ - ਬਾਬਾ ਬੁੱਲ੍ਹੇ ਸ਼ਾਹ
Kavishala Archives
Jun 16, 2020
Share as image
Download
ਆ ਸਜਣ ਗਲ ਲੱਗ ਅਸਾਡੇ, ਕੇਹਾ ਝੇੜਾ ਲਾਇਓ ਈ ? ਸੁੱਤਿਆਂ ਬੈਠਿਆਂ ਕੁੱਝ ਨਾ ਡਿੱਠਾ, ਜਾਗਦਿਆਂ ਸਹੁ ਪਾਇਓ ਈ । 'ਕੁਮ-ਬ-ਇਜ਼ਨੀ' ਸ਼ਮਸ ਬੋਲੇ, ਉਲਟਾ ਕਰ ਲਟਕਾਇਓ ਈ । ਇਸ਼ਕਨ ਇਸ਼ਕਨ ਜੱਗ ਵਿਚ ਹੋਈਆਂ, ਦੇ ਦਿਲਾਸ ਬਿਠਾਇਓ ਈ । ਮੈਂ ਤੈਂ ਕਾਈ ਨਹੀਂ ਜੁਦਾਈ, ਫਿਰ ਕਿਉਂ ਆਪ ਛੁਪਾਇਓ ਈ । ਮੱਝੀਆਂ ਆਈਆਂ ਮਾਹੀ ਨਾ ਆਇਆ, ਫੂਕ ਬ੍ਰਿਹੋਂ ਰੁਲਾਇਓ ਈ । ਏਸ ਇਸ਼ਕ ਦੇ ਵੇਖੇ ਕਾਰੇ, ਯੂਸਫ਼ ਖੂਹ ਪਵਾਇਓ ਈ । ਵਾਂਗ ਜ਼ੁਲੈਖਾਂ ਵਿਚ ਮਿਸਰ ਦੇ, ਘੁੰਗਟ ਖੋਲ੍ਹ ਰੁਲਾਇਓ ਈ । ਰੱਬ-ਇ-ਅਰਾਨੀ ਮੂਸਾ ਬੋਲੇ, ਤਦ ਕੋਹ-ਤੂਰ ਜਲਾਇਓ ਈ । ਲਣ-ਤਰਾਨੀ ਝਿੜਕਾਂ ਵਾਲਾ, ਆਪੇ ਹੁਕਮ ਸੁਣਾਇਓ ਈ । ਇਸ਼ਕ ਦਿਵਾਨੇ ਕੀਤਾ ਫਾਨੀ, ਦਿਲ ਯਤੀਮ ਬਨਾਇਓ ਈ । ਬੁਲ੍ਹਾ ਸ਼ੌਹ ਘਰ ਵਸਿਆ ਆ ਕੇ, ਸ਼ਾਹ ਇਨਾਇਤ ਪਾਇਓ ਈ । ਆ ਸਜਣ ਗਲ ਲੱਗ ਅਸਾਡੇ, ਕੇਹਾ ਝੇੜਾ ਲਾਇਓ ਈ ?
Join WhatsApp Community
Daily literature, poetry & stories
Read more
Earn more
Learn more
Write