ਐਸਾ ਜਗਿਆ ਗਿਆਨ ਪਲੀਤਾ । ਨਾ ਹਮ ਹਿੰਦੂ ਨਾ ਤੁਰਕ ਜ਼ਰੂਰੀ, ਨਾਮ ਇਸ਼ਕ ਦੀ ਹੈ ਮਨਜ਼ੂਰੀ, ਆਸ਼ਕ ਨੇ ਵਰ ਜੀਤਾ, ਐਸਾ ਜਗਿਆ ਗਿਆਨ ਪਲੀਤਾ । ਵੇਖੋ ਠੱਗਾਂ ਸ਼ੋਰ ਮਚਾਇਆ, ਜੰਮਣਾ ਮਰਨਾ ਚਾ ਬਣਾਇਆ । ਮੂਰਖ ਭੁੱਲੇ ਰੌਲਾ ਪਾਇਆ, ਜਿਸ ਨੂੰ ਆਸ਼ਕ ਜ਼ਾਹਰ ਕੀਤਾ, ਐਸਾ ਜਗਿਆ ਗਿਆਨ ਪਲੀਤਾ । ਬੁੱਲ੍ਹਾ ਆਸ਼ਕ ਦੀ ਬਾਤ ਨਿਆਰੀ, ਪ੍ਰੇਮ ਵਾਲਿਆਂ ਬੜੀ ਕਰਾਰੀ, ਮੂਰਖ ਦੀ ਮੱਤ ਐਵੇਂ ਮਾਰੀ, ਵਾਕ ਸੁਖ਼ਨ ਚੁੱਪ ਕੀਤਾ, ਐਸਾ ਜਗਿਆ ਗਿਆਨ ਪਲੀਤਾ ।