ਅੰਮਾਂ ਬਾਬੇ ਦੀ ਭਲਿਆਈ, ਉਹ ਹੁਣ ਕੰਮ ਅਸਾਡੇ ਆਈ । ਅੰਮਾਂ ਬਾਬਾ ਹੋਰ ਦੋ ਰਾਹਾਂ ਦੇ, ਪੁੱਤਰ ਦੀ ਵਡਿਆਈ । ਦਾਣੇ ਉੱਤੋਂ ਗੁੱਤ ਬਿਗੁੱਤੀ, ਘਰ ਘਰ ਪਈ ਲੜਾਈ । ਅਸਾਂ ਕਜ਼ੀਏ ਤਦਾਹੀਂ ਜਾਲੇ, ਜਦਾਂ ਕਣਕ ਉਨ੍ਹਾਂ ਟਰਘਾਈ । ਖਾਏ ਖੈਰਾਤੇਂ ਫਾਟੀਏ ਜੁੰਮਾ, ਉਲਟੀ ਦਸਤਕ ਲਾਈ । ਬੁੱਲ੍ਹਾ ਤੋਤੇ ਮਾਰ ਬਾਗਾਂ ਥੀਂ ਕੱਢੇ, ਉੱਲੂ ਰਹਿਣ ਉਸ ਜਾਈ । ਅੰਮਾਂ ਬਾਬੇ ਦੀ ਭਲਿਆਈ, ਉਹ ਹੁਣ ਕੰਮ ਅਸਾਡੇ ਆਈ ।