ਭੈਣਾਂ ਦਿਓ ਵੀਰੋ's image
1 min read

ਭੈਣਾਂ ਦਿਓ ਵੀਰੋ

Ahmad RahiAhmad Rahi
Share0 Bookmarks 232 Reads


ਚੁੰਨੀ ਮੇਰੀ ਲੀਰਾਂ ਕਤੀਰਾਂ ਭੈਣਾਂ ਦਿਓ ਵੀਰੋ !
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ

ਬੁਝੀਆਂ ਖਿੱਤੀਆਂ ਡੁੱਬ ਗਏ ਤਾਰੇ
ਰਾਤ ਹਨੇਰੀ ਖਿੱਲੀਆਂ ਮਾਰੇ
ਸਹਿਕ ਰਹੀਆਂ ਤਕਦੀਰਾਂ, ਭੈਣਾਂ ਦਿਓ ਵੀਰੋ !
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ

ਟੁੱਟੀਆਂ ਸਾਰੀਆਂ ਹੱਦਾਂ ਬੰਨੇ
ਇਥੇ ਸਾਰੇ ਹੋ ਗਏ ਅੰਨ੍ਹੇ
ਭੈਣਾਂ ਲੁੱਟੀਆਂ ਵੀਰਾਂ, ਭੈਣਾਂ ਦਿਓ ਵੀਰੋ !
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ

ਲੇਖਾਂ ਉਤੇ ਸ਼ਾਹੀਆਂ ਡੁਲ੍ਹੀਆਂ
ਸੇਜੋਂ ਡਿੱਗ ਕੇ ਪੈਰੀਂ ਰੁਲੀਆਂ
ਸੱਸੀਆਂ, ਸੋਹਣੀਆਂ, ਹੀਰਾਂ, ਭੈਣਾਂ ਦਿਓ ਵੀਰੋ !
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ

ਭੈਣ ਕਿਸੇ ਦੀ ਪਈ ਕੁਰਲਾਵੇ
ਖੁੰਝਿਆ ਵੇਲਾ ਹੱਥ ਨਾ ਆਵੇ
ਕਰ ਲਉ ਕੁਝ ਤਦਬੀਰਾਂ, ਭੈਣਾਂ ਦਿਓ ਵੀਰੋ !
ਵੇ ਚੁੰਨੀ ਮੇਰੀ ਲੀਰਾਂ ਕਤੀਰਾਂ

No posts

No posts

No posts

No posts

No posts