ਅਲਫ਼ ਅੱਲ੍ਹਾ ਨਾਲ ਰੱਤਾ ਦਿਲ ਮੇਰਾ's image
0222

ਅਲਫ਼ ਅੱਲ੍ਹਾ ਨਾਲ ਰੱਤਾ ਦਿਲ ਮੇਰਾ

ShareBookmarks


ਅਲਫ਼ ਅੱਲ੍ਹਾ ਨਾਲ ਰੱਤਾ ਦਿਲ ਮੇਰਾ,
ਮੈਨੂੰ 'ਬੇ' ਦੀ ਖ਼ਬਰ ਨਾ ਕਾਈ ।

'ਬੇ' ਪੜ੍ਹਦਿਆਂ ਮੈਨੂੰ ਸਮਝ ਨਾ ਆਵੇ,
ਲੱਜਤ ਅਲਫ਼ ਦੀ ਆਈ ।

'ਐਨਾ ਤੇ ਗੈਨਾ' ਨੂੰ ਸਮਝ ਨਾ ਜਾਣਾ,
ਗੱਲ ਅਲਫ਼ ਸਮਝਾਈ ।

ਬੁੱਲ੍ਹਿਆ ਕੌਲ ਅਲਫ਼ ਦੇ ਪੂਰੇ,
ਜਿਹੜੇ ਦਿਲ ਦੀ ਕਰਨ ਸਫਾਈ ।

Read More! Learn More!

Sootradhar