ਤਪਿਸ਼ ਆਖਣ ਜਾਂ ਲੋਅ ਆਖਣ ਉਨੂੰ ਇਤਰਾਜ਼ ਕਿਉਂ ਹੋਵੇ

Sukhvinder AmritSukhvinder Amrit1 Jan 1963

1 min read · 13.3K reads


ਤਪਿਸ਼ ਆਖਣ ਜਾਂ ਲੋਅ ਆਖਣ ਉਨੂੰ ਇਤਰਾਜ਼ ਕਿਉਂ ਹੋਵੇ
ਕਿ ਅਗਨੀ ਜੁਗਨੂੰਆਂ ਦੇ ਬਿਆਨ ਦੀ ਮੁਹਤਾਜ ਕਿਉਂ ਹੋਵੇ

ਭੰਵਰਿਆਂ ਦੀ ਹਰ ਇਕ ਬੈਠਕ ਇਹੋ ਮੁੱਦਾ ਉਠਾਉਂਦੀ ਹੈ
ਉਨ੍ਹਾਂ ਦੇ ਹੁੰਦਿਆਂ ਤਿਤਲੀ ਦੇ ਸਿਰ ‘ਤੇ ਤਾਜ ਕਿਉਂ ਹੋਵੇ

ਪਰਿੰਦੇ ਬੇਸੁਰੇ ਸਦੀਆਂ ਤੋਂ ਇਹ ਇਤਰਾਜ਼ ਕਰਦੇ ਨੇ
ਕਿ ਬਾਗ਼ਾਂ ਵਿਚ ਕੋਇਲ ਦੀ ਕੋਈ ਆਵਾਜ਼ ਕਿਉਂ ਹੋਵੇ

ਤੂੰ ਇਹਨਾਂ ਸ਼ਿਕਰਿਆਂ ਦੇ ਵਾਸਤੇ ਬਣ ਕੇ ਚੁਣੌਤੀ ਰਹਿ
ਝੁਕੇ ਕਿਉਂ ਸਿਰ ਤੇਰਾ ਨੀਵੀਂ ਤੇਰੀ ਪਰਵਾਜ਼ ਕਿਉਂ ਹੋਵੇ

ਅਦਾ ਤੇਰੀ ਵੀ ਹੋ ਸਕਦੀ ਹੈ ਉਸ ਨੂੰ ਚੀਰ ਕੇ ਲੰਘੇਂ
ਕਿ ਤੈਨੂੰ ਮਸਲ ਕੇ ਜਾਣਾ ਉਦ੍ਹਾ ਅੰਦਾਜ਼ ਕਿਉਂ ਹੋਵੇ

ਤੇਰਾ ਹਰ ਨ੍ਰਿਤ ਹਰ ਨਗ਼ਮਾ ਜਦੋਂ ਪਰਵਾਨ ਹੈ ਏਥੇ
ਤੇਰਾ ਹਰ ਰੋਸ ਹਰ ਸੁਪਨਾ ਨਜ਼ਰ ਅੰਦਾਜ਼ ਕਿਉਂ ਹੋਵੇ

ਸਿਤਮਗਰ ‘ਤੇ ਤਰਸ ਕਾਹਦਾ ਤੂੰ ਰੱਖ ਦੇ ਵਿੰਨ੍ਹ ਕੇ ਉਸ ਨੂੰ
ਸਦਾ ਤੂੰ ਹੀ ਨਿਸ਼ਾਨਾ, ਉਹ ਨਿਸ਼ਾਨੇਬਾਜ਼ ਕਿਉਂ ਹੋਵੇ

ਇਹ ਮਰ ਮਰ ਕੇ ਜਿਉਣਾ ਛੱਡ, ਬਗ਼ਾਵਤ ਕਰ ਤੇ ਟੱਕਰ ਲੈ
ਤੇਰੇ ਹਿੱਸੇ ਦੀ ਦੁਨੀਆਂ ‘ਤੇ ਕਿਸੇ ਦਾ ਰਾਜ ਕਿਉਂ ਹੋਵੇ

Sukhvinder Amrit
About the poet

Sukhvinder Amrit

Sukhvinder Amrit is a Punjabi poet and Ghazal singer. In November 2017 she was among nine female poets who received a Sahitya Akademi Award at the All-India Poetess Conference.

View profile & all 8 Poems / Stories

More from Sukhvinder Amrit

  1. ਮੈਂ ਉਸ ਦੀ ਪੈੜ ਨਈਂ ਕਿ ਛੱਡ ਕੇ ਤੁਰ ਜਾਏਗਾ ਮੈਨੂੰ

    ਮੈਂ ਉਸ ਦੀ ਪੈੜ ਨਈਂ ਕਿ ਛੱਡ ਕੇ ਤੁਰ ਜਾਏਗਾ ਮੈਨੂੰਮੈਂ ਉਸ ਦਾ ਗੀਤ ਹਾਂ ਸਾਰੇ ਸਫ਼ਰ ਵਿਚ ਗਾਏਗਾ ਮੈਨੂੰ

    12.9K reads
  2. ਹਵਾ ਕੀ ਕਰ ਲਊਗੀ

    ਹਵਾ ਕੀ ਕਰ ਲਊਗੀ ਚਿਹਰਿਆਂ ਤੇ ਧੂੜ ਪਾ ਕੇਹਵਾ ਕੀ ਕਰ ਲਊਗੀ ਚਿਹਰਿਆਂ ਤੇ ਧੂੜ ਪਾ ਕੇ

    12.8K reads
  3. ਸਦੀਆਂ ਤੋਂ ਮੁਹੱਬਤ ਦਾ ਏਹੀ ਅਫ਼ਸਾਨਾ ਹੈ

    ਸਦੀਆਂ ਤੋਂ ਮੁਹੱਬਤ ਦਾ ਏਹੀ ਅਫ਼ਸਾਨਾ ਹੈਸਦੀਆਂ ਤੋਂ ਮੁਹੱਬਤ ਦਾ ਏਹੀ ਅਫ਼ਸਾਨਾ ਹੈ

    12.8K reads
  4. ਇਉਂ ਨਾ ਤੂੰ ਫੇਰ ਅੱਖੀਆਂ ਇਉਂ ਨਾ ਨਕਾਰ ਮੈਨੂੰ

    ਇਉਂ ਨਾ ਤੂੰ ਫੇਰ ਅੱਖੀਆਂ ਇਉਂ ਨਾ ਨਕਾਰ ਮੈਨੂੰਕਵਿਤਾ ਜ਼ਰਾ ਮੈਂ ਮੁਸ਼ਕਿਲ ਫਿਰ ਤੋਂ ਵਿਚਾਰ ਮੈਨੂੰ

    13.0K reads
  5. ਸੁਲਗਦੇ ਸੂਰਜਾਂ ਕੋਲੋਂ ਮੈਂ ਬਚ ਕੇ ਨਿਕਲ ਜਾਵਾਂਗੀ

    ਸੁਲਗਦੇ ਸੂਰਜਾਂ ਕੋਲੋਂ ਮੈਂ ਬਚ ਕੇ ਨਿਕਲ ਜਾਵਾਂਗੀਨਹੀਂ ਮੈਂ ਬਰਫ਼ ਦੀ ਟੁਕੜੀ ਕਿ ਪਲ ਵਿਚ ਪਿਘਲ ਜਾਵਾਂਗੀ

    12.7K reads

More Poetry & Stories You May Like