ਰਾਂਝਾ ਜੋਤਰਾ ਵਾਹ ਕੇ ਥੱਕ ਰਹਿਆ, ਲਾਹ ਅਰਲੀਆਂ ਛਾਉਂ ਨੂੰ ਆਂਵਦਾ ਏ ।
ਭੱਤਾ ਆਣ ਕੇ ਭਾਬੀ ਨੇ ਕੋਲ ਧਰਿਆ, ਹਾਲ ਆਪਣਾ ਰੋ ਸੁਣਾਂਵਦਾ ਏ ।
ਛਾਲੇ ਪਏ ਤੇ ਹੱਥ ਤੇ ਪੈਰ ਫੁੱਟੇ, ਸਾਨੂੰ ਵਾਹੀ ਦਾ ਕੰਮ ਨਾ ਭਾਂਵਦਾ ਏ ।
ਭਾਬੀ ਆਖਦੀ ਲਾਡਲਾ ਬਾਪ ਦਾ ਸੈਂ, ਵਾਰਿਸ ਸ਼ਾਹ ਪਿਆਰਾ ਹੀ ਮਾਉਂ ਦਾ ਏ ।
Read More! Learn More!